ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਮੁੜ੍ਹ ਹੋਇਆ ਵਿਰੋਧ - ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ
ਬਠਿੰਡਾ: ਇੱਕ ਸਾਲ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਦੂਜੇ ਪਾਸੇ ਪੰਜਾਬ 'ਚ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਪਰ ਇਸ ਸੰਘਰਸ਼ ਦੇ ਤਹਿਤ ਹੀ ਕਿਸਾਨਾਂ ਵੱਲੋਂ ਰਾਜਸੀ ਪਾਰਟੀਆਂ ਦੇ ਪੰਜਾਬ ਦੇ ਪਿੰਡਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦਾ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਦੱਸਣਯੋਗ ਹੈ ਕਿ ਨਰਮਾ ਪੱਟੀ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋ ਚੁੱਕੀ ਹੈ ਅਤੇ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਰੱਖਿਆ ਗਿਆ ਸੀ ਪਰ ਇਸ ਦੌਰਾਨ ਹੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ।