farmers news :ਕਿਸਾਨਾਂ ਦਾ ਕੇਂਦਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ
ਰੂਪਨਗਰ:ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰੋਪੜ ਇਕਾਈ ਨੇ ਅੱਜ ਬੇਲਾ ਚੌਕ ਵਿਖੇ ਕੇਂਦਰ ਸਰਕਾਰ ਅਤੇ ਮੋਦੀ ਸਰਕਾਰ ਦੇ ਵਿਰੁੱਧ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵੱਖ ਵੱਖ ਕਿਸਾਨ ਜਥੇਬੰਦੀਆਂ ਸੂਬੇ ਭਰ ਦੇ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਵਾਸਤੇ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ। ਇਸੇ ਲੜੀ ਦੇ ਚਲਦੇ ਰੂਪਨਗਰ ਦੇ ਬੇਲਾ ਚੌਕ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਫੂਕ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਦਾ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।