ਗੜ੍ਹਸ਼ੰਕਰ ‘ਚ ਕਿਸਾਨਾਂ ਵੱਲੋਂ ਰੇਲਵੇ ਦਾ ਚੱਕਾ ਜਾਮ
ਗੜ੍ਹਸ਼ੰਕਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇਸ਼ ਭਰ ਦੇ ਵਿੱਚ ਜਿੱਥੇ ਵੱਖ-ਵੱਖ ਥਾਵਾਂ ‘ਤੇ ਰੇਲਵੇ ਸਟੇਸ਼ਨਾਂ (Railway stations) ‘ਤੇ ਕਿਸਾਨਾਂ (Farmers) ਵੱਲੋਂ ਰੋਸ ਪ੍ਰਦਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਗੜ੍ਹਸ਼ੰਕਰ ‘ਚ ਵੀ ਕੁੱਲ ਹਿੰਦ ਕਿਸਾਨ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੇਲਵੇ ਟ੍ਰੈਕ ਜਾਮ ਕੀਤੇ ਗਏ ਹਨ। ਇਸ ਮੌਕੇ ਕਿਸਾਨਾਂ (Farmers) ਵੱਲੋਂ ਕੇਂਦਰ ਦੀ ਬੀਜੇਪੀ ਸਰਕਾਰ (BJP government) ਅਤੇ ਕਾਰਪੋਰੇਟ ਘਰਾਣਿਆ ਦੇ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਲਖੀਮਪੁਰ ਖੀਰੀ ਦਾ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।