ਝੋਨਾ ਲਗਾਉਣ ਲਈ ਬਿਜਲੀ ਨਾ ਮਿਲਣ ਕਰਕੇ ਕਿਸਾਨਾਂ ਦਾ ਸਰਕਾਰ ਖ਼ਿਲਾਫ ਪ੍ਰਦਰਸ਼ਨ
ਬਠਿੰਡਾ: ਇੱਕ ਪਾਸੇ ਜਿੱਥੇ ਕੈਪਟਨ ਸਰਕਾਰ ਝੋਨੇ ਦੇ ਸੀਜ਼ਨ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਜ਼ਮੀਨੀ ਹਕੀਕਤ ਇਹ ਹੈ ਕਿ ਕਈ ਪਿੰਡਾਂ 'ਚ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਪਿੰਡ ਗੁਰੂਸਰ ਤੋਂ ਸਾਹਮਣੇ ਆਇਆ ਹੈ ਜਿਥੇ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ ਜਿ ਸਦੇ ਚਲਦਿਆਂ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਇਸ ਕਰਕੇ ਉਹ ਕਿਸਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਗਏ ਹਨ। ਪਾਵਰਕੌਮ ਦੇ ਅਧਿਕਾਰੀ ਨੇ ਦੱਸਿਆ ਕਿ ਉਹਦਾ ਤਾਂ ਸਾਰੇ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲ ਰਹੀ ਹੈ ਪਰ ਹਨੇਰੀ ਆਉਣ ਨਾਲ ਥੋੜੀ ਜਿਹੀ ਦਿੱਕਤ ਹੋਈ ਹੈ, ਬਾਕੀ ਹੁਣ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲੇਗੀ।