'ਭਾਰਤ ਬੰਦ' ਦੌਰਾਨ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ:ਦਿੱਲੀ ਵਿਖੇ ਕਿਸਾਨ ਅੰਦੋਲਨ ਨੂੰ 4 ਮਹੀਨੇ ਪੂਰੇ ਹੋਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚਲਦਿਆਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਕੋਲੋਂ ਐਮਐਸਪੀ ਨੂੰ ਕਾਨੂੰਨ ਬਣਾ ਕੇ ਲਾਗੂ ਕਰਨ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਨਜ਼ਰ ਆਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।