ਖੇਤੀ ਆਰਡੀਨੈਂਸਾਂ ਦਾ ਵਿਰੋਧ: ਭਿੱਖੀਵਿੰਡ 'ਚ ਕਿਸਾਨਾਂ ਨੇ ਸੜਕ ਜਾਮ ਕਰ ਕੀਤਾ ਪ੍ਰਦਰਸ਼ਨ - ਖੇਤੀ ਆਰਡੀਨੈਂਸਾਂ ਦਾ ਵਿਰੋਧ
ਤਰਨ ਤਾਰਨ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸਮੁੱਚਾ ਪੰਜਾਬ ਸੜਕਾਂ 'ਤੇ ਉਤਰ ਆਇਆ ਹੈ। ਭਿੱਖੀਵਿੰਡ ਵਿੱਚ ਵੀ ਕਿਸਾਨਾਂ ਨੇ ਸੜਕ ਜਾਮ ਕਰਕੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਜੇਕਰ ਸਰਕਾਰ ਨੇ ਇਨ੍ਹਾਂ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।