ਰਿਲਾਇੰਸ ਤੇ ਵੀਆਰਸੀ ਮਾਲ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ - barnala
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਵੀਆਰਸੀ ਅਤੇ ਰਿਲਾਇੰਸ ਕੰਪਨੀ ਦੇ ਮਾਲ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਹ ਮੋਰਚਾ ਲਗਾਤਾਰ ਦਿਨ ਰਾਤ ਚੱਲ ਰਿਹਾ ਹੈ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹ ਉਦੋਂ ਤੱਕ ਕਾਰਪੋਰੇਟਾਂ ਦੇ ਅਦਾਰਿਆਂ ਨੂੰ ਚੱਲਣ ਨਹੀਂ ਦੇਣਗੇ।ਕਿਸਾਨਾਂ ਨੇ ਕਿਹਾ ਕਿ 5 ਨਵੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇਗਾ।