ਰੇਲ ਰੋਕੋ ਅੰਦੋਲਨ: ਕਿਸਾਨਾਂ ਦਾ ਪ੍ਰਦਰਸ਼ਨ ਅਠਵੇਂ ਦਿਨ 'ਚ ਦਾਖ਼ਲ, ਪ੍ਰਦਰਸ਼ਨ ਜਾਰੀ - amritsar
ਅੰਮ੍ਰਿਤਸਰ: ਜੰਡਿਆਲਾ ਗੁੁਰੂ ਦੇ ਪਿੰਡ ਦੇਵੀਦਾਸ ਪੁਰਾ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਾਰਪੋਰੇਟ ਘਰਾਣਿਆਂ ਦਾ ਪੁੱਤਲਾ ਸਾੜਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੇ ਅੰਬਾਨੀ ਅਤੇ ਅਡਾਨੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਤੇ ਅਗਲੀ ਰਣਨੀਤੀ ਬਾਰੇ ਅੱਜ ਸ਼ਾਮ ਨੂੰ ਵਿਚਾਰ ਕੀਤਾ ਜਾਵੇਗਾ। ਜਦੋਂ ਤੱਕ ਕਿ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਤੱਕ ਧਰਨਾ ਜਾਰੀ ਰਹੇਗਾ। ਬਾਕੀ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਪੰਧੇਰ ਨੇ ਕਿਹਾ ਕਿ ਕਿਸਾਨੀ ਸਮੂਹਾਂ ਨੇ ਦੇਸ਼ ਦੇ ਬੁੱਧੀਜੀਵੀਆਂ, ਟਰੇਡ ਯੂਨੀਅਨਾਂ, ਮਜ਼ਦੂਰ ਯੂਨੀਅਨਾਂ, ਗਾਇਕਾਂ ਅਤੇ ਕਲਾਕਾਰਾਂ ਨੂੰ ਉਦਯੋਗਪਤੀਆਂ ਨੂੰ ਇਸ ਧਰਨੇ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਸਫਲਤਾ ਵੱਲ ਵਧ ਰਿਹਾ ਹੈ, ਅੱਜ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਕਿਸਾਨ ਪੂਰੇ ਹਫ਼ਤੇ ਨੂੰ ਸਾਂਝੇ ਸੰਘਰਸ਼ ਵਜੋਂ ਮਨਾਉਣਗੇ।