ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਬਟਾਲਾ 'ਚ ਕੀਤਾ ਪ੍ਰਦਰਸ਼ਨ - ਕਿਸਾਨਾਂ ਨੇ ਬਟਾਲਾ 'ਚ ਕੀਤਾ ਪ੍ਰਦਰਸ਼ਨ
ਗੁਰਦਾਸਪੁਰ: ਖੇਤੀ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਅਤੇ ਬੀਬੀਆਂ ਵੱਲੋਂ ਬੁੱਧਵਾਰ ਬਟਾਲਾ ਦੇ ਸੁੱਖਾ ਸਿੰਘ ਮੇਹਤਾਬ ਸਿੰਘ ਚੌਕ 'ਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਜਾਣ-ਬੁੱਝ ਕੇ ਜਥੇਬੰਦੀ ਆਗੂਆਂ ਨਾਲ ਸਿੱਧੇ ਢੰਗ ਨਾਲ ਗੱਲ ਨਹੀਂ ਕਰ ਰਿਹਾ ਹੈ ਅਤੇ ਕੋਝੇ ਹੱਥਕੰਢੇ ਅਪਣਾਏ ਜਾ ਰਹੇ ਹਨ, ਪਰੰਤੂ ਕਿਸਾਨ ਵੀ ਸੰਘਰਸ਼ 'ਤੇ ਡਟੇ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਇਹ ਸੜਕਾਂ ਹੀ ਹੁਣ ਉਨ੍ਹਾਂ ਦਾ ਘਰ ਹਨ ਅਤੇ ਉਹ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।