ਫ਼ਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਐਫਸੀਆਈ ਦਫ਼ਤਰ - ਫਸਲਾਂ ਦੀ ਸਿੱਧੀ ਅਦਾਇਗੀ ਦਾ ਫੈਸਲਾ
ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਸਿੱਧੀ ਅਦਾਇਗੀ ਦਾ ਫੈਸਲਾ ਲਿਆ ਗਿਆ ਹੈ ਜਿਸਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੇ ਕਿਸਾਨਾਂ ਨੇ ਐਫਸੀਆਈ ਦਫਤਰ ਨੂੰ ਘੇਰਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਖਿਲਾਫ ਹਰ ਰੋਜ਼ ਨਵੀਆਂ ਨਵੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਕਿਸਾਨ ਅਤੇ ਆੜ੍ਹਤੀ ਦੇ ਰਿਸ਼ਤੇ ਨੂੰ ਸਮਾਪਤ ਕਰਨਾ ਚਾਹੁੰਦੀ ਹੈ ਅਤੇ ਨਾਲ ਹੀ ਮਜ਼ਦੂਰਾਂ ਅਤੇ ਕਿਸਾਨਾਂ ਵਿਚਕਾਰ ਪਾੜ ਵੀ ਪਾਉਣਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਚਾਲਾਂ ਚ ਕਦੇ ਵੀ ਸਫਲ ਨਹੀਂ ਹੋਵੇਗੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਸ ਸਮੇਂ ਤੱਕ ਚਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।