ਕਿਸਾਨਾਂ ਵੱਲੋਂ ਜਲਾਲਾਬਾਦ ’ਚ FCI ਦੇ ਗੋਦਾਮ ਸਾਹਮਣੇ ਰੋਸ ਪ੍ਰਦਰਸ਼ਨ - ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜਿੱਥੇ ਪੂਰੇ ਭਾਰਤ ਵਿਚ ਐਫਸੀਆਈ ਗੋਦਾਮ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ, ਉਸ ਲੜੀ ਤਹਿਤ ਜਲਾਲਾਬਾਦ ਦੇ FCI ਗੋਦਾਮ ਸਾਹਮਣੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਕਿਸਾਨ ਆਗੂ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕਰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਖਰੀਦ ਸੀਜ਼ਨ ਦੇ ਵਿੱਚ ਲਗਾਈਆਂ ਨਵੀਆਂ ਸ਼ਰਤਾਂ ਨੂੰ ਤੁਰੰਤ ਰੱਦ ਕਰਦੇ ਹੋਏ ਪੁਰਾਣੇ ਨਿਯਮਾਂ ਤਹਿਤ ਹੀ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਪੰਜਾਬ ਵਿੱਚ ਕਈ ਅਜਿਹੇ ਕਿਸਾਨ ਹਨ ਜੋ ਠੇਕੇ ’ਤੇ ਜ਼ਮੀਨ ਲੈ ਕੇ ਕਾਸ਼ਤ ਕਰਦੇ ਹਨ, ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣੀ ਮੁਸ਼ਕਲ ਹੋ ਜਾਵੇਗੀ।