ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਨੇ ਤਰਨਤਾਰਨ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ - ਕਿਸਾਨ ਵਿਰੋਧ
ਤਰਨਤਾਰਨ: ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸੋਮਵਾਰ ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਡੀਸੀ ਕੰਪਲੈਕਸ ਬਾਹਰ ਵੀ ਧਰਨਾ ਲਗਾਇਆ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਤਿੰਨ ਬਿੱਲਾਂ ਨੂੰ ਪਾਸ ਕੀਤਾ ਗਿਆ ਹੈ, ਉਹ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਸਿੱਧਾ ਫਾਇਦਾ ਵੱਡੇ ਵਪਾਰੀਆਂ ਨੂੰ ਹੈ ਨਾ ਕਿ ਕਿਸਾਨਾਂ ਨੂੰ। ਆਗੂਆਂ ਨੇ ਕਿਹਾ ਕਿ ਕਿਸਾਨੀ ਪਹਿਲਾਂ ਹੀ ਡੁੱਬਦੀ ਜਾ ਰਹੀ ਹੈ ਅਤੇ ਇਨ੍ਹਾਂ ਬਿੱਲਾਂ ਦੇ ਆਉਣ ਕਾਰਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕਰਨ ਮਾਮਲੇ ਹੋਰ ਵੱਧ ਜਾਣਗੇ। ਇਸ ਲਈ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਇਹ ਧਰਨੇ ਲਾਏ ਜਾ ਰਹੇ ਹਨ।