ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਲਹਿਰਾਗਾਗਾ 'ਚ ਲਾਇਆ ਗਿਆ ਧਰਨਾ
ਹਿੰਦ ਕਿਸਾਨ ਸੰਘਰਸ਼ ਕਮੇਟੀ ਨੇ ਦੇਸ਼ ਭਰ ਦੇ ਕਿਸਾਨ ਸਮੂਹਾਂ ਨਾਲ ਮਿਲ ਕੇ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਇਸੇ ਤਹਿਤ ਕਿਸਾਨ ਜਥੇਬੰਦੀਆਂ ਨੇ ਲਹਿਰਾਗਾਗਾ ਵਿਖੇ ਸੁਨਾਮ-ਜਾਖਲ ਰੋਡ ਨੂੰ 1 ਤੋਂ 3 ਵਜੇ ਤੱਕ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਨਾਲ ਜ਼ਬਰਦਸਤ ਧੱਕਾ ਕੀਤਾ ਜਾ ਰਿਹਾ ਹੈ।