ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਤਰਨਤਾਰਨ 'ਚ ਲਾਇਆ ਧਰਨਾ - ਪੇਂਡੂ ਭਾਰਤ ਬੰਦ
ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ 'ਤੇ ਬੁੱਧਵਾਰ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਦਾ ਤਰਨਤਾਰਨ ਵਿੱਚ ਵੀ ਅਸਰ ਦਿਖਿਆ। ਤਰਨਤਾਰਨ ਦੇ ਪਿੰਡ ਘਰਿਆਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਧਰਨਾ ਲਾ ਕੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਜਿਣਸਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਕੀਤੇ ਜਾਣ ਅਤੇ ਕਿਸਾਨੀ ਉੱਪਰ ਚੜਿਆ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ।