ਪਿੰਡ ਦੇਵੀਦਾਸਪੁਰਾ 'ਚ ਰੇਲਵੇ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ - amritsar
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਨੇੜਲੇ ਪਿੰਡ ਦੇਵੀਦਾਸਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੰਡਿਆਲਾ ਗੁਰੂ ਵੱਲੋਂ ਰੇਲਵੇ ਟ੍ਰੈਕ ’ਤੇ ਧਰਨਾ ਦਿੱਤਾ ਗਿਆ। ਇਸ ਧਰਨਾ 48 ਘੰਟਿਆਂ ਤੱਕ ਨਿਰੰਤਰ ਜਾਰੀ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਵੱਖ-ਵੱਖ ਰਾਜਾਂ, ਜਲੰਧਰ, ਲੁਧਿਆਣਾ ਅਤੇ ਦਿੱਲੀ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਨੂੰ ਵੀ ਰੱਦ ਕਰ ਦਿੱਤੀਆਂ ਗਈਆਂ। ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀਬਾੜੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।