ਖੇਤੀ ਆਰਡੀਨੈਂਸਾਂ ਵਿਰੁੱਧ ਮਾਨਸਾ 'ਚ ਤੀਜੇ ਦਿਨ ਵੀ ਰੇਲ ਪਟੜੀ 'ਤੇ ਡਟੇ ਕਿਸਾਨ - ਰੇਲ ਰੋਕੋ ਅੰਦੋਲਨ
ਮਾਨਸਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ। ਮਾਨਸਾ ਵਿੱਚ ਵੀ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਧਰਨਾ ਜਾਰੀ ਹੈ। ਇਸ ਧਰਨੇ ਵਿੱਚ ਕਿਸਾਨ, ਮਜ਼ਦੂਰਾਂ, ਔਰਤਾਂ ਅਤੇ ਨੌਜਾਵਨ ਵੱਡੀ ਗਿਣਤੀ ਵਿੱਚ ਸ਼ਿਰਕਤ ਕਰ ਰਹੇ ਹਨ।