ਘੱਟ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ - shortage of power
ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਰਕੇ ਬਿਜਲੀ ਗਰਿੱਡ ਭੁਟਾਲ ਕਲਾਂ ਵਿਖੇ ਰੋਸ ਧਰਨਾ ਲਾਇਆ ਗਿਆ। ਕਿਸਾਨ ਆਗੂ ਬਹਾਦੁਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਰਤੀ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਬਿਜਲੀ ਮਹਿਕਮੇ ਦੀ ਤਰਫ਼ੋਂ ਖੇਤੀਬਾੜੀ ਸੈਕਟਰ ਲਈ ਬਹੁਤ ਸਾਰੇ ਪਿੰਡਾਂ ਨੂੰ ਸਿਰਫ਼ 5 ਤੋਂ 6 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਹੋਰ ਵੀ ਕਿਸਾਨ ਮਾਰੂ ਨੀਤੀਆਂ ਲਿਆ ਰਹੀ ਹੈ, ਜਿਸ ਦਾ ਉਨ੍ਹਾਂ ਵੱਲੋਂ ਧਰਨਾ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਬਿਜਲੀ ਸਪਲਾਈ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ ਰੋਸ ਹੋਰ ਤੇਜ਼ ਕਰ ਦੇਣਗੇ।