ਮੰਡੀ ਗੋਬਿੰਦਗੜ੍ਹ ਦੇ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਦਿੱਤਾ ਧਰਨਾ - ਲਖੀਮਪੁਰ ਖੀਰੀ
ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸੋਮਵਾਰ ਨੂੰ ਦੇਸ਼ ਭਰ ਦੇ ਵਿੱਚ ਰੇਲਵੇ ਟਰੈਕ ਤੇ ਧਰਨੇ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਰੇਲਵੇ ਟਰੈਕ 'ਤੇ ਵੀ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਰੇਲਵੇ ਟਰੈਕ 'ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਲਖੀਮਪੁਰ ਖੀਰੀ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ 2 ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ ਘਟਨਾ ਲਖੀਮਪੁਰ ਖੀਰੀ ਵਿੱਚ ਹੋਈ ਹੈ। ਉਹ ਬਹੁਤ ਹੀ ਨਿੰਦਣਯੋਗ ਹੈ। ਉੱਥੇ ਹੀ ਸਿੰਘੂ ਬਾਰਡਰ ਤੋਂ ਹੋਏ ਕਤਲ ਮਾਮਲੇ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਸ ਨੂੰ ਉਸਦੀ ਸਜ਼ਾ ਮਿਲ ਗਈ ਹੈ।