ਮਹਿੰਗਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਬਾਹਰ ਧਰਨਾ
ਜਲੰਧਰ: ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਕਿ ਦਿਨ ਪਰ ਦਿਨ ਵੱਧ ਰਹੀ ਮਹਿੰਗਾਈ ਲੋਕਾਂ ਦੀ ਜੇਬ੍ਹ 'ਤੇ ਅਸਰ ਪਾ ਰਹੀ ਹੈ, ਜਿਸ ਕਾਰਨ ਘਰ ਖਰਚ ਚਲਾਉਣ 'ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਵੀ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ 'ਤੇ ਇਸਦਾ ਅਸਰ ਜ਼ਿਆਦਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਵੱਧ ਰਹੀ ਮਹਿੰਗਾਈ ਨੂੰ ਠੱਲ ਪਾਈ ਜਾਵੇ ਅਤੇ ਆਮ ਆਦਮੀ ਨੂੰ ਕੁਝ ਰਾਹਤ ਦਿੱਤੀ ਜਾਵੇ।