CM ਕੈਪਟਨ ਦੀ ਰਿਹਾਇਸ਼ ਦੇ ਬਾਹਰੋਂ ਕਿਸਾਨਾਂ ਨੇ ਚੁੱਕਿਆ ਧਰਨਾ
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਰੇਟ ਨੂੰ ਲੈਕੇ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਜਾ ਰਿਹਾ ਸੀ। ਜ਼ਮੀਨਾਂ ਦੇ ਰੇਟ ਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਦੀ ਮੰਗ ਮੁਤਾਬਕ ਹੋਣ ਤੋਂ ਬਾਅਦ, ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਕੋਲੋਂ ਧਰਨਾ ਚੁੱਕ ਲਿਆ ਗਿਆ ਹੈ। ਕਿਸਾਨਾਂ ਦੀ ਇਸ ਮੰਗ ਦੇ ਪੂਰੀ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਸਰਕਾਰ ਦਾ ਧੰਨਵਾਦ ਕਰਨ ਦੇ ਲਈ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਦੇ ਮੁਲਾਕਾਤ ਕੀਤੀ ਤੇ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹਦੀ ਆਈ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਪਾਤੜਾਂ ਤਹਿਸੀਲ ਦੇ 11 ਪਿੰਡਾਂ ਦੇ ਕਿਸਾਨਾਂ ਨੂੰ ਵੀ ਬਣਦਾ ਯੋਗ ਮੁਆਵਜਾ ਦਿਵਾਇਆ ਹੈ।