ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਡੀਸੀ ਦਫ਼ਤਰ ਬਾਹਰ ਧਰਨਾ - fazilka news
ਫਾਜ਼ਿਲਕਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਇੱਕ ਪਾਸੇ ਕਿਸਾਨ ਦਿੱਲੀ' ਚ ਮੋਰਚਾ ਸਾਂਭੀ ਬੈਠੇ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਜ਼ਿਲ੍ਹਿਆਂ 'ਚ ਡੀਸੀ ਦਫ਼ਤਰਾਂ ਬਾਹਰ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਦੀ ਮੰਗ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਹੈ। ਕਿਸਾਨਾਂ ਦੀ ਕੇਂਦਰ ਨੂੰ ਸਿੱਧੀ ਚੇਤਾਵਨੀ ਹੈ ਕਿ ਕੇਂਦਰ ਜਲਦ ਤੋਂ ਜਲਦ ਤਿੰਨੇਂ ਬਿਲਾਂ ਨੂੰ ਰੱਦ ਕਰੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।