ਖੇਤੀ ਕਾਨੂੰਨਾਂ ਵਿਰੁੱਧ ਡੀਸੀ ਦਫ਼ਤਰ ਮੋਗਾ ਦੇ ਬਾਹਰ ਗਰਜੇ ਕਿਸਾਨ
ਖੇਤੀ ਕਾਨੂੰਨ ਰੱਦ ਕਰਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਮੋਗਾ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਅਗੂਆਂ ਨੇ ਦੱਸਿਆ ਕਿ 26 ਅਤੇ 27 ਤਰੀਕ ਨੂੰ ਕਿਸਾਨ ਵੱਡੀ ਸੰਖਿਆ ਵਿੱਚ ਪੰਜਾਬ ਤੋਂ ਦਿੱਲੀ ਵੱਲ ਨੂੰ ਕੂਚ ਕਰਨਗੇ।