ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ - Sri Muktsar Sahib
ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਨਰਮੇ ਦੀ ਫਸਲ (Cotton crop) ਦੇ ਹੋਏ ਨੁਕਸਾਨ ਦੀ ਭਰਪਾਈ ਲਈ ਯੋਗ ਮੁਆਵਜ਼ਾ ਲੈਣ ਲਈ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ।ਇਸ ਮੌਕੇ ਕਿਸਾਨਾਂ ਵੱਲੋਂ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।ਕਿਸਾਨਾਂ ਨੇ ਮੰਗ ਕੀਤੀ ਹੈ ਜੇਕਰ ਸਾਡੀ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕਰਾਂਗਾ।