ਕਿਸਾਨਾਂ ਵੱਲੋਂ ਐਸਡੀਐਮ ਦਫ਼ਤਰ ਬਾਹਰ ਪ੍ਰਦਰਸ਼ਨ - ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅਜਨਾਲਾ ਦੇ ਐੱਸਡੀਐੱਮ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਕਾਨੂੰਨਾਂ ਅਤੇ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰੇ। ਇਸ ਮੌਕੇ ਮੰਗ ਪੱਤਰ ਹਾਸਿਲ ਕਰਨ ਉਪਰੰਤ ਐਸਡੀਐਮ ਅਜਨਾਲਾ ਦੀਪਕ ਭਾਟੀਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਧਾਨ ਮੰਤਰੀ ਤਕ ਪਹੁੰਚਾਇਆ ਜਾਏਗਾ।