agricultural laws ਤੇ ਵਧੀਆਂ ਤੇਲ ਕੀਮਤਾਂ ਨੂੰ ਲੈਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ
ਤਰਨਤਾਰਨ:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਚ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੋਹਣ ਸਿੰਘ ਸਭਰਾ ਦੀ ਅਗਵਾਈ ਹੇਠ ਪਿੰਡ ਸਭਰਾਂ ਦੇ ਪੈਟਰੋਲ ਪੰਪ ਤੇ ਕਿਸਾਨਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੇ ਵੱਲੋਂ ਮੋਦੀ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਗਏ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਤੇ ਵਧੀਆਂ ਤੇਲ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਭੜਾਸ ਕੱਢੀ ਗਈ। ਇਸ ਦੌਰਾਨ ਕਿਸਾਨਾਂ ਨੇ ਕੇਂਦਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਕਾਨੰਨ ਰੱਦ ਨਹੀਂ ਹੁੰਦੇ ਉਨ੍ਹੇ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਲਈ ਰਵਾਨਾ ਵੀ ਹੋਇਆ। ਕਿਸਾਨਾਂ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਕਿਸਾਨਾਂ ਦਾ ਸਾਥ ਦਿੱਤਾ ਜਾਵੇ।
Last Updated : Jun 30, 2021, 7:47 PM IST