ਹੋਲੀ ਦੇ ਤਿਉਹਾਰ ਮੌਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਸੰਯੁਕਤ ਕਿਸਾਨ ਮੋਰਚੇ
ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ’ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੋਲੀ ਦੇ ਤਿਉਹਾਰ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ ਤੇ ਗੁਰੂ ਨਾਨਕ ਮਿਸ਼ਨ ਚੌਂਕ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਯੂਥ ਪ੍ਰਧਾਨ ਅਮਰਜੋਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਇੱਦਾਂ ਹੀ ਕਰਦੇ ਰਹਿਣਗੇ।