ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨ ਜਥੇਬੰਦੀ ਕਿਸਾਨ ਮਜਦੂਰ ਯੂਨੀਅਨ ਮਾਝਾ ਵੱਲੋਂ ਬਟਾਲਾ ਐਸ.ਡੀ.ਐਮ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਥੇ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਪ੍ਰਦਰਸ਼ਨ ਜਿਥੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਤੇ ਲਖੀਮਪੁਰ ਖੀਰੀ ਘਟਨਾ ਦੇ ਮੁਲਜ਼ਮ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਹੈ। ਇਸ ਦੇ ਨਾਲ ਹੀ ਦਿੱਲੀ ਦੀਆ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਮੰਗਲਵਾਰ ਨੂੰ 11 ਮਹੀਨੇ ਪੂਰੇ ਹੋਏ ਹਨ।