ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਕੀਤਾ ਵਿਰੋਧ, ਜਾਣੋ ਕਿਉਂ...
ਮਾਨਸਾ: ਪੰਜਾਬ ਸਰਕਾਰ (Government of Punjab) ਵੱਲੋਂ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦੀਆਂ ਫਰਦਾਂ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਸਰਕਾਰ ਦੇ ਇਸ ਫੁਰਮਾਨ ਦੇ ਖਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਵਾਂ ਕਾਨੂੰਨ ਲਾਗੂ ਕਰਨਾ ਚਾਹੀਦੀ ਹੈ। ਜਿਸ ਵਿਚ ਫਰਦ ਜਮ੍ਹਾ ਕਰਵਾਉਣ ਦੇ ਨਾਲ ਘਰ, ਜਮੀਨ ਅਤੇ ਬਿਜਨਸ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਆਗੂ ਦਾ ਕਹਿਣਾ ਹੈ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਨਾਲ ਕਿਸਾਨਾਂ ਤੋਂ ਜ਼ਮੀਨਾਂ ਖੋਹਣੀ ਚਾਹੁੰਦੀ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਮਾਰੂ ਨੀਤੀਆਂ ਨਾ ਬਣਾਉਣ।ਕਿਸਾਨਾਂ ਨੇ ਚਿਤਾਵਨੀ ਦਿੱਤੀ ਜੇਕਰ ਫਰਦ ਜਮ੍ਹਾ ਕਰਵਾਉਣ ਦਾ ਆਦੇਸ਼ ਵਾਪਸ ਨਾ ਲਿਆ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।