ਟਰੈਕਟਰ ਮਾਰਚ ਜ਼ਰੀਏ ਕਿਸਾਨਾਂ ਨੇ ਕੀਤਾ ਰੋਸ ਪ੍ਰਗਟ - Farmers protested
ਹੁਸ਼ਿਆਰਪੁਰ: ਸ਼ਹਿਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਦਾ ਕਹਿਣਾ ਹੈ, ਕੀ ਬੀਤੇ ਦਿਨ ਹਰਿਆਣਾ ਵਿੱਚ ਹੋਏ ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ਵਿੱਚ ਇਹ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਜਿੱਥੇ ਕਿਸਾਨਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਆਮ ਲੋਕਾਂ ਵੱਲੋਂ ਵੀ ਇਸ ਘਟਨਾ ਲਈ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰ ਰਹੇ ਹਨ। ਇਸ ਮੌਕੇ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਆਮ ਲੋਕਾਂ ਵੱਲੋਂ ਹਰਿਆਣਾ ਸਰਕਾਰ ਤੇ ਹਰਿਆਣਾ ਪੁਲਿਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਨਾਲ ਹੀ ਕਿਸਾਨਾਂ ਨੇ ਕਿਹਾ, ਕਿ ਸਰਕਾਰਾਂ ਜੋ ਮਰਜੀ ਕਰ ਲੈਣ ਉਹ ਕਿਸਾਨੀ ਅੰਦੋਲਨ ਨੂੰ ਖ਼ਤਮ ਨਹੀਂ ਕਰ ਸਕਦੀਆ, ਕਿਸਾਨਾਂ ਨੇ ਕਿਹਾ, ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨੀ ਅੰਦੋਲਨ ਜਾਰੀ ਰਹੇਗਾ।