Agricultural Laws: ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਗਰਜੇ ਕਿਸਾਨ
ਅੰਮ੍ਰਿਤਸਰ: ਖੇਤੀ ਕਾਨੂੰਨਾਂ(agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਦਿੱਲੀ (delhi) ਦੀਆਂ ਬਰੂਹਾਂ ਤੇ ਕੇਂਦਰ ਖਿਲਾਫ਼ ਡਟੇ ਹੋਏ ਹਨ, ਪਰ ਕੇਂਦਰ ਸਰਕਾਰ (Central Government) ਦੇ ਵੱਲੋਂ ਅਜੇ ਤੱਕ ਕਿਸਾਨਾਂ ਦੀ ਸਮੱਸਿਆ ਦਾ ਕੋਈ ਪੁਖਤਾ ਹੱਲ ਨਹੀਂ ਕੱਢਿਆ ਗਿਆ। ਇਸਦੇ ਚੱਲਦੇ ਹੀ ਸੂਬੇ ਤੋਂ ਵੱਖ ਵੱਖ ਹੋਰ ਸੂਬਿਆਂ ਦੇ ਵਿੱਚ ਕਿਸਾਨਾਂ ਦੇ ਵੱਲੋਂ ਸੂਬੇ ਦੀ ਮੌਜੂਦਾ ਤੇ ਕੇਂਦਰ ਸਰਕਾਰ ਦੇ ਖਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਕਾਨੂੰਨ ਰੱਦ ਕਰਵਾਉਣ ਤੇ ਹੋਰ ਕਈ ਮੰਗਾਂ ਨੂੰ ਲੈਕੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਸਾੜ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।