ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰਸਤੇ ’ਚ ਰੋਕਿਆ - ਨਰਿੰਦਰ ਮੋਦੀ ਦੀ ਪਹਿਲੀ ਰੈਲੀ
ਫਿਰੋਜ਼ਪੁਰ: 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਦੇ ਚਲਦੇ ਹਰ ਇੱਕ ਪਾਰਟੀ ਵੱਲੋਂ ਚੋਣ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਦੇ ਚੱਲਦੇ ਬੀਜੇਪੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਰੈਲੀ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਰਹੀ ਹੈ, ਪਰ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਸਬੀਰ ਸਿੰਘ ਪਿੱਦੀ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਇਸ ਰੈਲੀ ਦਾ ਵਿਰੋਧ ਕਰਨ ਵਾਸਤੇ ਜਦੋਂ ਫਿਰੋਜ਼ਪੁਰ ਜਾਣ ਲਈ ਰਵਾਨਾ ਹੋਏ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ। ਉਨ੍ਹਾਂ ਵੱਲੋਂ ਆਪਣਾ ਪੜਾਅ ਜ਼ੀਰਾ ਫ਼ਿਰੋਜ਼ਪੁਰ ਰੋਡ ਤੇ ਪਿੰਡ ਕੁਲਗੜ੍ਹੀ ਦਾਣਾ ਮੰਡੀ ਵਿੱਚ ਠਹਿਰਾਅ ਕੀਤਾ ਗਿਆ ਤੇ ਇਸ ਮੌਕੇ ਪੁਲਿਸ ਪ੍ਰਸ਼ਾਸਨ ਤੇ ਭਾਜਪਾ ਆਗੂ ਗੇਂਜਿੰਦਰ ਸ਼ੇਖਾਵਤ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਮੰਨ ਲਈਆਂ ਜਾਣਗੀਆਂ ਤੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਜਲਦੀ ਹੀ ਕਰਵਾਈ ਜਾਵੇਗੀ।