ਫਰੀਦਕੋਟ ਵਿੱਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - ਟਰੈਕਟਰ ਮਾਰਚ
ਫਰੀਦਕੋਟ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉੱਥੇ ਹੀ ਫਰੀਦਕੋਟ ਦੇ ਕੋਟਕਪੂਰਾ ਵਿੱਚ ਬੀਕੇਯੂ ਸਿੱਧੂਪੁਰ ਦੇ ਆਗੂਆਂ ਨੇ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟਰੈਕਟਰ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਾਹੇ ਕੋਈ ਚਾਲ ਚੱਲ ਲਵੇ ਪਰ ਕਿਸਾਨ ਆਪਣਾ ਹੱਕ ਲਏ ਬਿਨਾਂ ਵਾਪਸ ਨਹੀਂ ਪਰਤਨਣਗੇ।