ਝੂਠੇ ਪਰਚਿਆਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨੇ ਕੱਢੀ ਰੈਲੀ - ਕਿਸਾਨਾਂ ਵੱਲੋਂ ਇੱਕ ਰੋਸ ਰੈਲੀ ਕੱਢੀ ਗਈ
ਕਸਬਾ ਨੂਰਮਹਿਲ ਵਿਖੇ ਕਿਸਾਨਾਂ ਵੱਲੋਂ ਇੱਕ ਰੋਸ ਰੈਲੀ ਕੱਢੀ ਗਈ। ਕਿਸਾਨਾਂ ਨੇ ਇਹ ਰੋਸ ਰੈਲੀ ਕਿਸਾਨਾਂ ਉੱਤੇ ਹੋਏ ਝੂਠੇ ਪਰਚਿਆਂ ਨੂੰ ਰੱਦ ਕਰਵਾਉਣ ਲਈ ਕੱਢੀ ਗਈ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਹ ਸੰਘਰਸ਼ ਕਰਦੇ ਰਹਿਣਗੇ। ਚਾਹੇ ਉਨ੍ਹਾਂ ਨੂੰ ਹੋਰ ਸਮਾਂ ਕਿਉਂ ਨਾ ਲੱਗ ਜਾਵੇ ਪਰ ਉਹ ਇਸੇ ਤਰ੍ਹਾਂ ਹੀ ਸੰਘਰਸ਼ ਕਰਦੇ ਰਹਿਣਗੇ।