ਕੈਪਟਨ ਦੇ ਦਿੱਤੇ ਬਿਆਨ 'ਤੇ ਕਿਸਾਨਾਂ ਨੇ ਦਿੱਤੀ ਪ੍ਰਤੀਕਿਰੀਆ - coronavirus update live
ਜਲੰਧਰ: ਕਿਸਾਨਾਂ ਵਲੋਂ ਅੱਠ ਮਈ ਨੂੰ ਦੁਕਾਨਾਂ ਖੁੱਲ੍ਹਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਕਿ ਜੇਕਰ ਕੋਈ ਕਿਸਾਨ ਕਾਨੂੰਨ ਆਪਣੇ ਹੱਥ 'ਚ ਲੈਂਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਜਿਸ 'ਤੇ ਕਿਸਾਨਾਂ ਦਾ ਕਹਿਣਾ ਕਿ ਮੁੱਖ ਮੰਤਰੀ ਪੰਜਾਬ ਪ੍ਰਧਾਨ ਮੰਤਰੀ ਨਾਲ ਮਿਲ ਕੇ ਚੱਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਕਿਸਾਨੀ ਅੰਦੋਲਨ 'ਚ ਦੁਕਾਨਦਾਰਾਂ ਵਲੋਂ ਉਨ੍ਹਾਂ ਦਾ ਸਾਥ ਦਿੱਤਾ ਗਿਆ ਸੀ, ਜਿਸ ਕਾਰਨ ਹੁਣ ਉਨ੍ਹਾਂ ਵਲੋਂ ਦੁਕਾਨਦਾਰਾਂ ਦਾ ਸਾਥ ਦਿੱਤਾ ਜਾਵੇਗਾ।