ਹਿਮਾਚਲ ਦੇ ਖੇਤੀਬਾੜੀ ਮੰਤਰੀ ਦੇ ਬਿਆਨ 'ਤੇ ਭੜਕੇ ਕਿਸਾਨ
ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਾਲੇ ਹਿਮਾਚਲ ਦੇ ਖੇਤੀਬਾੜੀ ਮੰਤਰੀ ਦਾ ਬਿਆਨ ਕਿ ਕਿਸਾਨ ਖੁਸ਼ ਨਾ ਹੋਣ ਨਵਾਂ ਕਾਨੂੰਨ ਬਣ ਕੇ ਆਵੇਗਾ। ਇਸ ਨੂੰ ਲੈਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਕਾਨੂੰਨੀ ਢੰਗ ਨਾਲ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਸਰਕਾਰ ਕੋਈ ਨਵਾਂ ਕਾਨੂੰਨ ਲੈਕੇ ਆਉਂਦੀ ਹੈ ਤਾਂ ਉਹ ਵੀ ਲੋਕ ਵਿਰੋਧੀ ਹੀ ਹੋਵੇਗਾ। ਜਿਸ ਲਈ ਅਵਾਜ਼ ਬੁਲੰਦ ਕਰਨ ਦੀ ਲੋੜ ਹੋਵੇਗੀ।