MSP ਨੂੰ ਲੈ ਕੇ ਰਾਘਵ ਚੱਢਾ ਨੇ PM ਮੋਦੀ ’ਤੇ ਖੜ੍ਹੇ ਕੀਤੇ ਸਵਾਲ
ਨਵੀਂ ਦਿੱਲੀ: ਆਪ (AAP) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਡਾ (Raghav Chadha) ਨੇ ਕਿਹਾ ਕਿ ਕਿਸਾਨਾਂ ਨੂੰ ਐਮ.ਐਸ.ਪੀ. (MSP) ਦੀ ਗਾਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 2011 ਵਿੱਚ ਖਪਤਕਾਰ ਮਾਮਲਿਆਂ ਦੇ ਕਾਰਜ ਸਮੂਹ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਦੇ ਚੇਅਰਮੈਨ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ (Narendra Modi) ਸਨ। ਉਸ ਕਮੇਟੀ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਮਿਲਣੀ ਚਾਹੀਦੀ ਹੈ। ਰਾਘਵ ਚੱਢਾ (Raghav Chadha) ਨੇ ਕਿਹਾ ਕਿ ਅੱਜ ਦੇ ਪ੍ਰਧਾਨ ਮੰਤਰੀ ਗੁਜਰਾਤ (Gujarat) ਦੇ ਤਤਕਾਲੀ ਮੁੱਖ ਮੰਤਰੀ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹਨ। ਰਾਘਵ ਚੱਡਾ ਨੇ ਕਿਹਾ ਕਿ ਉਹ ਹੀ ਦੱਸ ਸਕਦੇ ਹਨ ਕਿ ਉਹ ਕਿਉਂ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੱਤੀ ਜਾਵੇ। ਹਰ ਕਿਸਾਨ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨੀ ਹੱਕ ਮਿਲਣਾ ਚਾਹੀਦਾ ਹੈ।