ਸ਼ਵੇਤ ਮਲਿਕ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਵਿਖਾਈਆਂ ਕਾਲੀਆਂ ਝੰਡੀਆਂ
ਲੁਧਿਆਣਾ: ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਲੁਧਿਆਣਾ ’ਚ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤਾ ਮਲਿਕ ਵੱਲੋਂ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਸੱਦੀ ਗਈ ਸੀ। ਇਸ ਦੌਰਾਨ ਜਦੋਂ ਉਨ੍ਹਾਂ ਦਾ ਕਾਫਲਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਧਰਨੇ ਤੇ ਡਟੇ ਹੋਏ ਕਿਸਾਨਾਂ ਵੱਲੋਂ ਸ਼ਵੇਤ ਮਲਿਕ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਅਤੇ ਭਾਜਪਾ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।