ਜਲੰਧਰ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਬੰਦ ਕਰਵਾਇਆ ਰਿਲਾਇੰਸ ਮਾਲ - ਕਿਸਾਨਾਂ ਨੇ ਬੰਦ ਕਰਵਾਇਆ ਰਿਲਾਇੰਸ ਮਾਲ
ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਆਗੂਆਂ ਤੇ ਨੌਜਵਾਨਾਂ ਨੇ ਸ਼ਹਿਰ 'ਚ ਸਥਿਤ ਰਿਲਾਇੰਸ ਕੰਪਨੀ ਦੇ ਮਾਲ ਤੇ ਦੁਕਾਨਾਂ ਬੰਦ ਕਰਵਾ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਮਾਲ ਤੇ ਦੁਕਾਨਾਂ ਦੇ ਬਾਹਰ ਅਨਿਸ਼ਚਤਕਾਲ ਲਈ ਬੰਦ ਦੇ ਪੋਸਟਰ ਵੀ ਲਗਾਏ ਗਏ ਹਨ। ਇਸ ਮੌਕੇ ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਇੱਕ ਮਹੀਨੇ ਤੋਂ ਲਗਾਤਾਰ ਸੰਘਰਸ਼ ਜਾਰੀ ਹੈ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਸੂਬੇ ਭਰ ਦੇ ਅੰਬਾਨੀ ਤੇ ਅਡਾਨੀ ਮਾਲ, ਦੁਕਾਨਾਂ ,ਪੈਟਰੋਲ ਪੰਪ ਤੇ ਸਟੋਰ ਨੂੰ ਬੰਦ ਰੱਖਿਆ ਜਾਵੇਗਾ।