ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਨੇ ਧਰਨਾ ਦੇ ਕੇ ਦਿੱਤਾ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ - ਧਰਨਾ
ਕਿਸਾਨ ਜਥੇਬੰਦੀਆਂ ਵੱਲੋਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਪਿਆਂ। ਇਸ ਮੌਕੇ ਕਿਸਾਨ ਆਗੂ ਨੇ ਦੱਸਿਆ ਕਿ ਸੰਘਰਸ਼ ਦੀ ਰਣਨੀਤੀਆਂ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਦੌਰਾਨ ਬਹੁਤ ਸਾਰੇ ਕਿਸਾਨਾਂ ਨੂੰ ਜੇਲ੍ਹਾਂ ’ਚ ਬੰਦ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ ਕਿ ਉਹ ਜੇਲ੍ਹਾਂ ਚ ਬੰਦ ਕੀਤੇ ਕਿਸਾਨਾਂ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।