ਬਾਰਦਾਨੇ ਦੀ ਸਮੱਸਿਆ 'ਤੇ ਕਿਸਾਨਾਂ ਨੇ ਸਰਦੂਲਗੜ ਘੱਗਰ ਦੇ ਪੁੱਲ 'ਤੇ ਲਗਾਇਆ ਧਰਨਾ
ਮਾਨਸਾ: ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਘੱਗਰ ਦੇ ਪੁੱਲ ਉੱਤੇ ਧਰਨਾ ਲਗਾ ਕੇ ਟ੍ਰੈਫਿਕ ਜਾਮ ਕੀਤਾ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਧਰਨਾ ਦੇ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਵੱਡੀ ਸਮੱਸਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਚੋਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।