ਬਿਜਲੀ ਨਾ ਮਿਲਣ 'ਤੇ ਪ੍ਰੇਸ਼ਾਨ ਕਿਸਾਨਾਂ ਨੇ ਦਿੱਤਾ ਧਰਨਾ - non-availability of electricity for paddy
ਤਲਵੰਡੀ ਸਾਬੋ: ਝੋਨਾ ਲਗਾਉਣ ਲਈ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਝੋਨੇ ਲਈ ਕਿਸਾਨਾਂ ਨੂੰ 8 ਘੰਟੇ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਦਾਅਵਾ ਕੀਤਾ ਸੀ ਪਰ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਦੇ ਕਿਸਾਨਾਂ ਨੂੰ ਨਿਰੰਤਰ 8 ਘੰਟੇ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ ਸੀ ਇਸ ਲਈ ਉਨ੍ਹਾਂ ਪਹਿਲਾਂ ਵੀ ਧਰਨਾ ਦਿੱਤਾ ਸੀ ਫਿਰ ਪਾਵਰਕੌਮ ਅਧਿਕਾਰੀਆਂ ਨੇ ਬਿਜਲੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੁਣ ਫਿਰ ਉਹ ਹੀ ਹਾਲ ਹੈ।