ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ - motorcycle march against central government
ਫਿਰੋਜ਼ਪੁਰ: ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਦੀ ਜੇਲ੍ਹ ਤੋਂ ਰਿਹਾ ਕਰਨ ਲਈ ਕਿਸਾਨ ਜਥਬੰਦੀਆਂ ਅਤੇ ਧਾਰਮਿਕ ਪ੍ਰਚਾਰਕ ਜਥੇਬੰਦੀਆਂ ਵੱਲੋਂ ਕਸਬਾ ਮਾਲਾਵਾਲਾ ਤੋਂ ਇੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੇ ਨਾ ਏਡੀਸੀ ਫਿਰੋਜ਼ਪੁਰ ਨੂੰ ਮੰਗ ਪੱਤਰ ਵੀ ਦਿੱਤਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨਾ ਪਏਗਾ। ਉਹਨਾਂ ਨੇ ਕਿਹਾ ਕਿ ਕੋਈ ਵੀ ਪੁਲਿਸ ਬਾਹਰਲੇ ਰਾਜ ਤੋਂ ਕਿਸਾਨੀ ਨੂੰ ਲੈਣ ਲਈ ਨਹੀਂ ਆਵੇਗੀ, ਜੇਕਰ ਪੰਜਾਬ ਪੁਲਿਸ ਉਨ੍ਹਾਂ ਦੇ ਨਾਲ ਨਹੀਂ ਹੁੰਦੀ ਤਾਂ ਅਸੀਂ ਕਿਸਾਨ ਨੂੰ ਜਾਣ ਨਹੀਂ ਦੇਵਾਂਗੇ।