ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ - ਖੇਤੀ ਕਾਨੂੰਨਾਂ
ਫਤਿਹਗੜ੍ਹ ਸਾਹਿਬ: ਬੀਤ੍ਹ ਦਿਨ ਦਿੱਲੀ ਵਿਖੇ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਨਵੇਂ ਖੇਤੀਬਾੜੀ ਕਨੂੰਨਾਂ ਦੇ ਵਿਰੋਧ ਵਿੱਚ 7 ਜਨਵਰੀ ਨੂੰ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ ਵਲੋਂ ਸ਼ਹਿਰ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਟਰੈਕਟਰਾਂ ਸਮੇਤ ਹਿੱਸਾ ਲਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਇਸ ਟਰੈਕਟਰ ਰੈਲੀ ਦਾ ਮਕਸਦ ਸਿਰਫ ਇੰਨਾ ਸੀ ਕਿ ਦਿੱਲੀ ਵਿੱਚ ਤਾਂ ਜੋ ਕਿਸਾਨ ਭਰਾ ਸੰਘਰਸ਼ ਕਰ ਹੀ ਰਹੇ ਹਨ ਉਥੇ ਹੀ ਅਸੀਂ ਕੇਂਦਰ ਸਰਕਾਰ ਨੂੰ ਵਿਖਾਉਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਕਿਸਾਨ ਪਿੱਛੇ ਹੱਟਣ ਵਾਲੇ ਨਹੀਂ ਹਨ।