ਮਿੰਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਵੱਡਾ ਐਕਸ਼ਨ - ਸਰਕਾਰੀ ਮੁਲਾਜ਼ਮ ਸਕੱਤਰੇਤ ਦੇ ਅੰਦਰ ਕੈਦ
ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਦੇ ਮਿੰਨੀ ਸਕੱਤਰੇਤ (Mini Secretariat) ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦੂਸਰੇ ਦਿਨ ਕਿਸਾਨਾਂ ਵੱਲੋਂ ਵੱਡਾ ਐਕਸ਼ਨ ਕਰਦਿਆਂ ਮਿੰਨੀ ਸਕੱਤਰੇਤ ਦੇ ਸਾਰੇ ਗੇਟਾਂ ਦਾ ਘਿਰਾਓ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮ ਸਕੱਤਰੇਤ ਦੇ ਅੰਦਰ ਕੈਦ ਹੋ ਕੇ ਰਹਿ ਗਏ। ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਸਰਕਾਰ ਨੂੰ ਸ਼ਾਇਦ ਇਹ ਗ਼ਲਤਫਹਿਮੀ ਹੈ ਕਿ ਪਹਿਲਾਂ ਵਾਂਗ ਕਿਸਾਨ ਵਾਅਦਿਆਂ ਦੇ ਸਿਰ ’ਤੇ ਉੱਠ ਜਾਣਗੇ ਪਰ ਹੁਣ ਉਨ੍ਹਾਂ ਚਿਰ ਇਹ ਕਿਸਾਨ ਆਪਣਾ ਘਰ ਨਹੀਂ ਛੱਡਣਗੇ ਜਿੰਨ੍ਹਾਂ ਸਮਾਂ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰਦੀ ਅਤੇ ਆਉਂਦੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ ਹੈ।