8 ਘੰਟੇ ਬਿਜਲੀ ਨਾ ਮਿਲਣ 'ਤੇ ਕਿਸਾਨਾਂ ਨੇ ਜੜ੍ਹਿਆ ਧਰਨਾ - ਪੰਜਾਬ ਸਰਕਾਰ
ਪਟਿਆਲਾ: ਪਟਿਆਲਾ ਦੇ ਬਿਜਲੀ ਬੋਰਡ ਦੇ ਹੈਡ ਦਫ਼ਤਰ (Electricity Board Head Office) ਦੇ ਬਾਹਰ ਕਿਸਾਨਾਂ ਵੱਲੋਂ 8 ਘੰਟੇ ਬਿਜਲੀ ਨਾ ਮਿਲਣ ਦੇ ਚੱਲਦੇ ਹੋਏ, ਇੱਕ ਵਾਰ ਫਿਰ ਕਿਸਾਨਾਂ ਵੱਲੋਂ ਧਰਨਾ ਲਾ ਕੇ ਰੋਸ ਜ਼ਾਹਿਰ ਕੀਤਾ ਗਿਆ। ਕਿਸਾਨਾਂ ਵੱਲੋਂ ਕਿਹਾ ਗਿਆ ਕਿ ਜੇਕਰ ਸਾਨੂੰ 8 ਘੰਟੇ ਬਿਜਲੀ ਨਾ ਮਿਲੀ ਤਾਂ ਆਉਣ ਵਾਲੇ ਸਮੇਂ 'ਚ ਇਕ ਵੱਡਾ ਸੰਘਰਸ਼ (big struggle) ਉਲੀਕਿਆ ਜਾਵੇਗਾ। ਪੰਜਾਬ ਸਰਕਾਰ (Government of Punjab) ਵੱਲੋਂ ਝੂਠੇ ਵਾਅਦੇ ਕੀਤੇ ਜਾਂਦੇ ਹਨ ਅਤੇ ਐਲਾਨ ਕੀਤੇ ਜਾਂਦੇ ਹਨ ਜੋ ਕਿ ਸਾਬਿਤ ਹੋ ਰਹੇ ਹਨ। ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਮੁੱਖ ਮੰਤਰੀ ਪੰਜਾਬ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਹੈ, ਇਹ ਸਿਰਫ਼ ਗੱਲਾਂ ਹੀ ਹਨ।