ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 212 ਦਿਨ ਤੋਂ ਪਾਰ
ਮਾਨਸਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਜਿਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਪੰਜਾਬ 'ਚ ਵੀ ਕਈ ਥਾਵਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਜਿਸ ਨੂੰ ਲੈਕੇ ਮਾਨਸਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ 212 ਦਿਨ ਤੋਂ ਪਾਰ ਹੋ ਚੁੱਕਿਆ ਹੈ। ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਾਰੇ ਦਿਨ ਤਿਉਹਾਰ ਉਨ੍ਹਾਂ ਵਲੋਂ ਧਰਨੇ ਵਾਲੀ ਥਾਂ 'ਤੇ ਹੀ ਮਨਾਏ ਜਾਣਗੇ।