ਪੰਜਾਬ

punjab

ETV Bharat / videos

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੇ ਮੋਗਾ ਵਿੱਚ ਤਿੰਨ ਘੰਟੇ ਲਈ ਕੀਤਾ ਚੱਕਾ ਜਾਮ - Opposition to agricultural bills

By

Published : Feb 7, 2021, 8:10 AM IST

ਮੋਗਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦੀ ਕਾਲ ਤੇ ਕਿਸਾਨਾਂ ਨੇ ਮੋਗਾ ਵਿਖੇ ਤਿੰਨ ਘੰਟੇ ਲਈ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਇਸ ਦੌਰਾਨ ਕਿਸਾਨਾਂ ਸਮੇਤ ਮਹਿਲਾਵਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਜਲਦ ਤੋਂ ਜਲਦ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉੱਥੇ ਹੀ ਕਿਸਾਨ ਆਗੂਆਂ ਨੇ ਧਰਨੇ ਦੌਰਾਨ ਸਟੇਜ ਤੋਂ ਅਨਾਊਂਸਮੈਂਟ ਕੀਤੀ ਗਈ ਕਿ ਕੇਂਦਰ ਸਰਕਾਰ ਦੇ ਕੁੱਝ ਸ਼ਰਾਰਤੀ ਘੁਸਪੈਠੀਏ ਇਸ ਧਰਨੇ ਵਿੱਚ ਸ਼ਾਮਲ ਕੀਤੇ ਗਏ ਹਨ ਜੋ ਕਿ ਮਾਹੌਲ ਨੂੰ ਖ਼ਰਾਬ ਕਰਨ ਦੀ ਫਿਰਾਕ ਵਿਚ ਹਨ। ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਤਾਂ ਕਿ ਮਾਹੌਲ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।

ABOUT THE AUTHOR

...view details