ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਡੀਸੀ ਦਫਤਰ ਬਾਹਰ ਦਿੱਤਾ ਧਰਨਾ - ਮਹਿੰਗਾਈ ਖਿਲਾਫ਼
ਸ਼੍ਰੀ ਫਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਦਿੱਲੀ ਵਿਚ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੂਬੇ 'ਚ ਦਿਨੋ-ਦਿਨ ਵਧ ਰਹੀ ਮਹਿੰਗਾਈ ਦੇ ਖਿਲਾਫ ਵਿਰੋਧੀ ਪਾਰਟੀਆਂ ਅਤੇ ਕਿਸਾਨ ਆਗੂਆਂ ਵੱਲੋਂ ਡੀਸੀ ਅਤੇ ਐੱਸਡੀਐੱਮ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਲ੍ਹੇ 'ਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਗਏ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।