ਭਾਰਤ ਬੰਦ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨੇ
ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਿਸਾਨਾਂ ਵੱਲੋਂ ਪ੍ਰਵਾਨ ਕਰਦੇ ਹੋਏ ਥਾਂ ਥਾਂ ਧਰਨੇ ਦਿੱਤੇ ਗਏ। ਦੁਆਬਾ ਵਿੱਚ ਵੀ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ, ਦੁਆਬਾ ਕਿਸਾਨ ਕਮੇਟੀ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੁਕੇਰੀਆਂ, ਦਸੂਹਾ ਅਤੇ ਟਾਂਡਾ ਉੜਮੁੜ ਵਿਖੇ ਰੇਲਵੇ ਟਰੈਕ ਅਤੇ ਰਾਸ਼ਟਰੀ ਰਾਜ ਮਾਰਗ ਨੂੰ ਪੂਰੀ ਤਰ੍ਹਾਂ ਜਾਮ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਰੋਸ ਪ੍ਰਦਰਸ਼ਨ, ਰੈਲੀਆਂ ਤੇ ਜਾਮ ਇਸੇ ਤਰ੍ਹਾਂ ਜਾਰੀ ਰਹਿਣਗੇ।