ਪੰਜਾਬ

punjab

ETV Bharat / videos

ਜੇਲ੍ਹਾਂ ‘ਚੋਂ ਬੁੱਧੀਜੀਵੀਆਂ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਨੇ ਵਿੱਢਿਆ ਸੰਘਰਸ਼

By

Published : Jun 14, 2021, 9:56 PM IST

ਪਟਿਆਲਾ:ਸੰਯੁਕਤ ਕਿਸਾਨ ਮੋਰਚਾ (sanyukt kissan morcha) ਦੇ ਸੱਦੇ ਹੇਠ ਅੱਜ ਪਟਿਆਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ(Intellectuals) ਨੂੰ ਰਿਹਾਅ ਕਰਵਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ(Protest) ਕੀਤਾ ਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ। ।ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਚ ਕਿਸਾਨ ਮਹਿਲਾਵਾਂ ਵੀ ਸ਼ਾਮਿਲ ਹੋਈਆਂ।ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਕਾਫੀ ਲੰਬਾ ਸਮਾਂ ਹੋ ਚੁੱਕਿਆ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਪਰਿਵਾਰ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਹਿੱਸੇ ਦੀ ਸਜ਼ਾ ਪੂਰੀ ਕਰ ਚੁੱਕੇ ਹਨ ਤਾਂ ਵੀ ਉਨ੍ਹਾਂ ਨੂੰ ਜੇਲ੍ਹ ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਇਸ ਕਰਕੇ ਅੱਜ ਸਾਡੇ ਕਿਸਾਨ ਆਗੂਆਂ ਵੱਲ ਤੋਂ ਸਾਨੂੰ ਆਦੇਸ਼ ਜਾਰੀ ਕੀਤੇ ਗਏ ਸਨ ਤੇ ਇਸ ਕਰਕੇ ਅਸੀਂ ਅੱਜ ਬੁੱਧੀਜੀਵੀਆਂ ਨੂੰ ਜੇਲਾਂ ਚੋਂ ਰਿਹਾਅ ਕਰਵਾਉਣ ਲਈ ਸੰਘਰਸ਼ ਕਰ ਰਹੇ ਹਾਂ।

ABOUT THE AUTHOR

...view details